ਉਸ ਸਮੇਂ ਨਾਹਨ ਰਿਆਸਤ ਦੇ ਰਾਜੇ ਮੇਦਨੀ ਪ੍ਰਕਾਸ਼ ਰਾਜ ਦਾ ਕੁੱਝ ਇਲਾਕਾ ਟੀਹਰੀ ਗੜ੍ਹਵਾਲ ਦੇ ਰਾਜਾ ਫਤਿਹ ਸ਼ਾਹ ਨੇ ਧੱਕੇ ਨਾਲ ਦੱਬ ਲਿਆ ਸੀ। ਨਾਹਨ ਦੇ ਰਾਜਾ ਮੇਦਨੀ ਪ੍ਰਕਾਸ਼ ਨੇ ਆਪਣੇ ਰਾਜਗੁਰੂ ਕਾਲਪੀ ਰਿਸ਼ੀ ਜੀ ਨੂੰ ਆਪਣੀ ਸਹਾਇਤਾ ਲਈ ਅਰਦਾਸ ਅਤੇ ਮਦਦ ਲਈ ਬੇਨਤੀ ਕੀਤੀ। ਰਿਸ਼ੀ ਜੀ ਨੇ ਰਾਜੇ ਨੂੰ ਕਿਹਾ ਕਿ ਸ੍ਰੀ ਗੁਰੁ ਨਾਨਕ ਦੇਵ ਜੀ ਦੀ ਗੱਦੀ ਤੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਿਰਾਜਮਾਨ ਹਨ। ਉਨ੍ਹਾਂ ਕੋਲ ਜਾ ਕੇ ਬੇਨਤੀ ਕਰੋ ਉਹ ਆਪ ਜੀ ਦੀ ਸਹਾਇਤਾ ਕਰਨਗੇ। ਮੈਂ ਵੀ ਆਖਰੀ ਸਮੇਂ ਉਨ੍ਹਾਂ ਦੇ ਦਰਸ਼ਨ ਕਰ ਲਵਾਗਾਂ। ਰਾਜਾ ਮੇਦਨੀ ਪ੍ਰਕਾਸ਼ ਨੇ ਰਿਸ਼ੀ ਜੀ ਦੀ ਆਗਿਆ ਮੰਨ ਕੇ ਗੁਰੂ ਜੀ ਨੂੰ ਬੇਨਤੀ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਆਪਣਾ ਵਜੀਰ ਭੇਜਿਆ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਵੈਸਾਖ ਦੇ ਮਹੀਨੇ ਰਾਜਾ ਮੇਦਨੀ ਪ੍ਰਕਾਸ਼ ਦੀ ਬੇਨਤੀ ਨੂੰ ਸਵੀਕਾਰ ਕਰਦਿਆ ਹੋਇਆਂ ਪਰਿਵਾਰ ਸਮੇਤ 500 ਸਿੰਘਾਂ ਦਾ ਜੱਥਾ ਲੈ ਕੇ ਨਾਹਨ ਰਿਆਸਤ ਵਿਚ ਪਹੁੰਚੇ। ਰਾਜਾ ਮੇਦਨੀ ਪ੍ਰਕਾਸ਼ ਦੀ ਬੇਨਤੀ ਤੇ ਸੰਨ 1685 ਮੱਘਰ ਦੀ ਸੰਗਰਾਂਦ ਨੂੰ ਸ੍ਰੀ ਪਾਉਂਟਾ ਸਾਹਿਬ ਦੀ ਨੀਂਹ ਰੱਖੀ ਗਈ।
AC
Rooms
Hi Tech
Sarais
Example
Text